ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ॥
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
॥ ਜਪੁ ॥
ਆਦਿ ਸਚੁ ਜੁਗਾਦਿ ਸਚੁ ॥
ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥1॥
ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ॥
ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ॥
ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ॥
ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ॥
ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ॥
ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ॥ ੧॥